ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 31ਵੇਂ ਦਿਨ ਵੀ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਜੀ ਦਾ ਬਲੱਡ ਪ੍ਰੈਸ਼ਰ 100/70 ਹੈ, ਜੋ ਪਹਿਲਾਂ 130/95 ਆਮ ਹਾਲਤ ਵਿਚ ਰਹਿੰਦਾ ਸੀ, ਇਹ ਬਹੁਤ ਚਿੰਤਾਜਨਕ ਗੱਲ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਅਤੇ ਸਾਰੇ ਕਿਸਾਨ ਜਾਣਦੇ ਹਾਂ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੇ ਪਿਛਲੇ 30 ਦਿਨਾਂ ਤੋਂ ਨਾ ਤਾਂ ਕੁਝ ਖਾਧਾ ਹੈ ਅਤੇ ਨਾ ਹੀ ਪਾਣੀ ਤੋਂ ਇਲਾਵਾ ਕੁਝ ਵੀ ਪੀਤਾ ਹੈ ਪਰ ਕੇਂਦਰ ਸਰਕਾਰ, ਸੂਬਾ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ’ਚ ਨਹੀਂ ਰਹਿਣਾ ਚਾਹੀਦਾ। ਇਸ ਲਈ ਜਗਜੀਤ ਸਿੰਘ ਡੱਲੇਵਾਲ ਦੇ ਕੀਟੋਨ ਬਾਡੀ ਟੈਸਟ ਸਮੇਤ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਉਨ੍ਹਾਂ ਦੀ ਰਿਪੋਰਟ ਦੇਸ਼ ਨਾਲ ਸਾਂਝੀ ਕੀਤੀ ਜਾਵੇ।