ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿੱਚ ਦਾਖ਼ਲ

ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਕਮਜ਼ੋਰ ਹੋ ਗਈ ਹੈ।ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਉਹ ਐਤਵਾਰ ਨੂੰ ਪੂਰਾ ਦਿਨ ਧਰਨੇ ਵਾਲੀ ਸਟੇਜ ‘ਤੇ ਵੀ ਨਹੀਂ ਆਏ। ਐਤਵਾਰ 27ਵੇਂ ਦਿਨ ਡੱਲੇਵਾਲ ਦੀ ਸਿਹਤ ਕਾਫੀ ਨਾਜ਼ੁਕ ਬਣੀ ਹੋਈ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਹੱਥ ਪੈਰ ਠੰਡੇ ਸਨ ਅਤੇ ਬਲੱਡ ਪ੍ਰੈਸ਼ਰ ਵੀ ਘਟਿਆ ਹੋਇਆ ਸੀ।

Spread the love