ਖਨੌਰੀ ਬਾਰਡਰ ਤੋਂ ਕਿਸਾਨ ਆਗੂ ਡੱਲੇਵਾਲ ਦਾ ਕਿਸਾਨਾਂ ਨੂੰ ਸੁਨੇਹਾ

ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਚੈਕਅੱਪ ਕਰਨ ਵਾਲੀ ਡਾਕਟਰਾਂ ਦੀ ਟੀਮ ਅਨੁਸਾਰ ਡੱਲੇਵਾਲ ਦਾ ਕੋਈ ਵੀ ਅੰਗ ਕਿਸੇ ਵੀ ਸਮੇਂ ਫੇਲ ਹੋ ਸਕਦਾ ਹੈ, ਕਿਉਂਕਿ ਲਗਾਤਾਰ ਭੁੱਖੇ ਰਹਿਣ ਕਾਰਨ ਉਨ੍ਹਾਂ ਦਾ ਸਰੀਰ ਬਹੁਤ ਕਮਜ਼ੋਰ ਹੋ ਗਿਆ ਹੈ ।ਮਰਨ ਵਰਤ ਦੇ ਚਲਦਿਆਂ ਕਿਸਾਨ ਆਗੂ ਡੱਲੇਵਾਲ ਨੂੰ ਅੱਜ ਖਨੌਰੀ ਬਾਰਡਰ ਸਟੇਜ ’ਤੇ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਦੋਸਤੋ, ਜਿਨ੍ਹਾਂ ਨੇ ਮੋਰਚੇ ‘ਚ ਸਾਥ ਦਿੱਤਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ। ਇਹ ਲੜਾਈ ਆਪਾਂ ਜਿੱਤਣੀ ਹੈ। ਹੁਣ ਵੱਡਾ ਭਰਾ ਮੈਦਾਨ ‘ਚ ਹੈ। ਛੋਟੇ ਭਰਾ ਬਾਕੀ ਸੂਬਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨ। ਜੇ ਸਰਕਾਰ ਸਾਨੂੰ ਉਠਾਉਣ ਆਈ ਫ਼ਿਰ ਜਾਂ ਤਾਂ ਜਿਤਾਂਗੇ ਜਾਂ ਫ਼ਿਰ ਮਰਾਂਗੇ”

Spread the love