ਜੈਪਾਲ ਭੁੱਲਰ ਦੇ ਪਿਤਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਫਿਰੋਜਪੁਰ ਤੋਂ ਚੋਣ ਮੈਦਾਨ ਵਿੱਚ ਉਤਾਇਆ

ਪੁਲਿਸ ਐਨਕਾਉਂਟਰ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਫਿਰੋਜਪੁਰ ਤੋਂ ਚੋਣ ਮੈਦਾਨ ਵਿੱਚ ਉਮੀਦਵਾਰ ਬਣਾਇਆ ਗਿਆ ਹੈ । ਭੁਪਿੰਦਰ ਸਿੰਘ ਭੁੱਲਰ ਜੈਪਾਲ ਭੁੱਲਰ ਦੇ ਪਿਤਾ ਹਨ, ਨੇ ਕਿਹਾ ਹੈ ਕਿ ਉਨ੍ਹਾਂ ਦਾ ਸਿਆਸਤ ਵਿੱਚ ਆਉਣ ਦਾ ਮਕਸਦ ਪੰਜਾਬ ਦੀ ਨੌਜਵਾਨੀ ਨੂੰ ਗਲਤ ਰਾਹਾਂ ਤੋਂ ਬਚਾਉਣਾ ਹੈ । ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਪੁੱਤਰ ਵਾਂਗ ਕੋਈ ਹੋਰ ਪੰਜਾਬ ਦਾ ਨੌਜਵਾਨ ਗੈਂਗਸਟਰ ਬਨਣ ਦੇ ਰਾਹ ‘ਤੇ ਚੱਲੇ ਅਤੇ ਪੁਲਿਸ ਐਨਕਾਉਂਟਰ ਦਾ ਸ਼ਿਕਾਰ ਬਣੇ । ਇਸ ਤੋਂ ਇਲਾਵਾ ਨਸ਼ਿਆਂ ਦੇ ਕੋਹੜ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣਾ ਵੀ ਉਨ੍ਹਾਂ ਦਾ ਮੁੱਖ ਉਦੇਸ਼ ਹੈ । ਉਨ੍ਹਾਂ ਦੱਸਿਆ ਕਿ ਸ. ਸਿਮਰਨਜੀਤ ਸਿੰਘ ਮਾਨ ਦੀ ਲੋਕ ਪੱਖੀ ਸਖਸ਼ੀਅਤ ਤੋਂ ਪ੍ਰਭਾਵਿਤ ਹੋ ਕੇ ਉਹ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਿੱਚ ਸ਼ਾਮਲ ਹੋਏ ਹਨ ।

Spread the love