ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਕਾਲਜ ਪ੍ਰਿੰਸੀਪਲ ਗ੍ਰਿਫ਼ਤਾਰ

ਜੈਪੁਰ ਪੁਲੀਸ ਨੇ ਵੀਰਵਾਰ ਨੂੰ ਇੱਕ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਦਿਆਰਥਣਾਂ ਅਤੇ ਕੁਝ ਸਟਾਫ਼ ਮੈਂਬਰਾਂ ਵੱਲੋਂ ਪ੍ਰਿੰਸੀਪਲ ਸਈਦ ਮਸ਼ਕੂਰ ਅਲੀ ਖ਼ਿਲਾਫ਼ ਤਕਨੀਕੀ ਸਿੱਖਿਆ ਸਕੱਤਰ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਇੱਕ ਮਹੀਨੇ ਬਾਅਦ ਗ੍ਰਿਫਤਾਰੀ ਸਾਹਮਣੇ ਆਈ ਹੈ। 3 ਫਰਵਰੀ ਨੂੰ ਸ਼ਿਕਾਇਤ ਤੋਂ ਬਾਅਦ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਕਿਹਾ ਕਿ ਅਲੀ ’ਤੇ ਕਈ ਵਿਦਿਆਰਥੀਣਾਂ ਨਾਲ ਛੇੜਛਾੜ ਕਰਨ ਅਤੇ ਉਨ੍ਹਾਂ ਨੂੰ ਇਤਰਾਜ਼ਯੋਗ ਸੁਨੇਹੇ ਭੇਜਣ ਦਾ ਦੋਸ਼ ਹੈ। ਸੋਮਵਾਰ ਨੂੰ ਤਕਨੀਕੀ ਸਿੱਖਿਆ ਸਕੱਤਰ ਵੱਲੋਂ ਗਠਿਤ ਇੱਕ ਜਾਂਚ ਟੀਮ ਨੇ ਕਾਲਜ ਦਾ ਦੌਰਾ ਕੀਤਾ, ਪਰ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

Spread the love