ਜਲੰਧਰ ਪੁਲਿਸ ਨੂੰ ਨਹੀਂ ਮਿਲਿਆ ਰਿਮਾਂਡ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦਾ ਰਿਮਾਂਡ

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਪੁਲੀਸ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ, ਸਾਥੀ ਲਵਪ੍ਰੀਤ ਸਿੰਘ ਅਤੇ ਲੁਧਿਆਣਾ ਦੇ ਤਸਕਰ ਸੰਦੀਪ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ‘ਤੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ- ਨਸ਼ਿਆਂ ਖਿਲਾਫ ਅਸੀਂ ਜੋ ਆਵਾਜ਼ ਉਠਾਈ ਹੈ, ਉਸ ਨੂੰ ਦਬਾਉਣ ਲਈ ਸਰਕਾਰ ਸਾਨੂੰ ਬਦਨਾਮ ਕਰਨਾ ਚਾਹੁੰਦੀ ਹੈ। ਪੁਲੀਸ ਨਸ਼ਾ ਰੋਕਣ ਲਈ ਕੰਮ ਕਰਨ ਦੀ ਬਜਾਏ ਦਬਾਅ ਹੇਠ ਕੰਮ ਕਰ ਰਹੀ ਹੈ।

Spread the love