ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਇਆ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਉਨ੍ਹਾਂ ਦੇ ਜਥੇਦਾਰ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਜਗ੍ਹਾ ‘ਤੇ ਫਿਲਹਾਲ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਬਾਬਾ ਟੇਕ ਸਿੰਘ ਨੂੰ ਜ਼ਿਮੇਵਾਰੀ ਸੌਂਪੀ ਗਈ ਹੈ।

Spread the love