ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਅਕਸ ਵਿਗਾੜ ਕੇ ਪੇਸ਼ ਕਰਨ ਵਾਲੀ ਫਿਲਮ ਨੂੰ ਬਰਦਾਸ਼ਤ ਨਹੀਂ ਕਰਾਂਗੇ- ਗਿ. ਗਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ ਨੋਟਿਸ ਲਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ।

Spread the love