ਬਰਨਾਲਾ ਜ਼ਿਮਨੀ ਚੋਣ ਨਤੀਜੇ ਦੇ ਪਹਿਲੇ ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 634 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਹਰਿੰਦਰ ਸਿੰਘ ਧਾਲੀਵਾਲ ਨੂੰ 2184, ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ 1550, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ ਨੂੰ 1301, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 815 ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਨੂੰ 807 ਵੋਟਾਂ ਮਿਲੀਆਂ ਹਨ।