ਸ੍ਰੀ ਅਕਾਲ ਤਖਤ ਸਾਹਿਬ ’ਤੇ ਮਨਾਈ ਸਾਕਾ ਨੀਲਾ ਤਾਰਾ ਦੀ 40ਵੀਂ ਵਰ੍ਹੇਗੰਢ

ਸ੍ਰੀ ਅਕਾਲ ਤਖਤ ਸਾਹਿਬ ’ਤੇ ਅੱਜ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ ਮਨਾਈ ਹੈ। ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਅੱਜ ਹੋਣ ਵਾਲੇ 40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਅਰਦਾਸ ਕੀਤੀ ਗਈ।ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ, ਬਲਜੀਤ ਸਿੰਘ ਦਾਦੂਵਾਲ, ਸਿਮਰਨਜੀਤ ਸਿੰਘ ਮਾਨ, ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੁੱਜੀ।

Spread the love