ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸਤੀਫਾ ਦੇ ਦਿੱਤਾ ਹੈ। ਪਰ ਨਵੇਂ ਲੀਡਰ ਚੁਣੇ ਜਾਣ ਤੱਕ ਅਹੁੱਦੇ ਤੇ ਹੀ ਰਹਿਣਗੇ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਸਵੇਰ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਟਰੂਡੋ ਆਪਣਾ ਅਹੁਦਾ ਛੱਡ ਦੇਣਗੇ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਲਿਬਰਲ ਸਰਕਾਰ ਕਮਜ਼ੋਰ ਸਥਿਤੀ ਵਿੱਚ ਸੀ। ਕੈਨੇਡਾ ਵਿੱਚ 2021 ਵਿੱਚ ਆਮ ਚੋਣਾਂ ਹੋਈਆਂ ਸਨ। ਜਿਸ ਤੋਂ ਬਾਅਦ ਟਰੂਡੋ ਨੇ ਜਗਮੀਤ ਸਿੰਘ ਦੀ ਅਗਵਾਈ ਵਾਲੀ ਖੱਬੇਪੱਖੀ ਨਿਊ ਡੈਮੋਕ੍ਰੇਟਿਕ ਪਾਰਟੀ (NDP) ਦੇ ਸਮਰਥਨ ਨਾਲ ਸਰਕਾਰ ਬਣਾਈ। ਇਸ ਸਰਕਾਰ ਦਾ ਕਾਰਜਕਾਲ ਸਤੰਬਰ 2025 ਵਿੱਚ ਖਤਮ ਹੋਣਾ ਸੀ। ਪਰ ਇਸ ਤੋਂ ਪਹਿਲਾਂ ਹੀ ਟਰੂਡੋ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਉਹ ਲਿਬਰਲ ਪਾਰਟੀ ਦੇ ਮੁਖੀ ਦਾ ਅਹੁਦਾ ਵੀ ਛੱਡ ਚੁੱਕੇ ਹਨ।