ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਪਾਰਟੀ ਅਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਕੈਲਾਸ਼ ਗਹਿਲੋਤ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ ਹੈ।ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਨੇ ਯਮੁਨਾ ਦੀ ਸਫ਼ਾਈ ਅਤੇ ਸ਼ੀਸ਼ਮਹਿਲ ਦੇ ਨਿਰਮਾਣ ਦਾ ਮੁੱਦਾ ਉਠਾਇਆ ਹੈ। ਗਹਿਲੋਤ ਨੇ ਪੱਤਰ ‘ਚ ਲਿਖਿਆ ਕਿ ਅਸੀਂ ਪਿਛਲੀਆਂ ਚੋਣਾਂ ‘ਚ ਯਮੁਨਾ ਨੂੰ ਸਾਫ ਕਰਨ ਦਾ ਵਾਅਦਾ ਕੀਤਾ ਸੀ, ਪਰ ਸਫਾਈ ਨਹੀਂ ਹੋਈ, ਅਸੀਂ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੇ। ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਆਪਣੇ ਮੰਤਰੀ ਅਹੁਦੇ ਦੇ ਨਾਲ-ਨਾਲ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਗਹਿਲੋਤ ਨੇ ਪੱਤਰ ‘ਚ ਦੋਸ਼ ਲਗਾਇਆ ਹੈ ਕਿ ਜਿਸ ਇਮਾਨਦਾਰ ਰਾਜਨੀਤੀ ਕਾਰਨ ਉਹ ਆਮ ਆਦਮੀ ਪਾਰਟੀ ‘ਚ ਆਏ ਸਨ, ਉਹ ਹੁਣ ਨਹੀਂ ਹੋ ਰਹੀ। , ਉਨ੍ਹਾਂ ਨੇ ਪਾਰਟੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਨੂੰ ‘ਸ਼ੀਸ਼ਮਹਿਲ’ ਕਰਾਰ ਦਿੰਦਿਆਂ ਕਈ ਦੋਸ਼ ਵੀ ਲਾਏ ਹਨ।