ਕੇਜਰੀਵਾਲ ਤਿਹਾੜ ਜੇਲ੍ਹ ਤੋਂ ਆਏ ਬਾਹਰ

ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੇਜਰੀਵਾਲ ਜੇਲ੍ਹ ਨੰਬਰ 2 ਤੋਂ ਰਿਹਾਅ ਹੋ ਕੇ ਤਿਹਾੜ ਜੇਲ੍ਹ ਦੇ ਗਰੁੱਪ ਨੰਬਰ 4 ਤੋਂ ਬਾਹਰ ਆਏ।  ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

Spread the love