ਕੇਜਰੀਵਾਲ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਨਾ ਮਿਲੀ ਰਾਹਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਕਿਉਂਕਿ ਦੋ ਜੱਜਾਂ ਦੀ ਸ਼ਮੂਲੀਅਤ ਵਾਲਾ ਬੈਂਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਸਬੰਧੀ ਕੋਈ ਫੈਸਲਾ ਸੁਣਾਏ ਬਿਨਾਂ ਹੀ ਉੱਠ ਗਿਆ। ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਮੁਲਜ਼ਮ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਦੇ ਹਵਾਲੇ ਨਾਲ ਅੰਤਰਿਮ ਜ਼ਮਾਨਤ ਮੰਗੀ ਸੀ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਅੰਤਰਿਮ ਜ਼ਮਾਨਤ ਦੀ ਮੰਗ ਕਰਦੀ ਪਟੀਸ਼ਨ ’ਤੇ ਅੱਜ ਦਿਨੇ ਸੁਣਵਾਈ ਮਗਰੋਂ ਫੈਸਲਾ ਰਾਖਵਾਂ ਰੱਖਦਿਆਂ ਕਿਹਾ ਸੀ ਕਿ ਬਾਅਦ ਦੁਪਹਿਰ 2 ਵਜੇ ਫੈਸਲਾ ਸੁਣਾਇਆ ਜਾਵੇਗਾ, ਪਰ ਬੈਂਚ ਆਪਣਾ ਫੈਸਲਾ ਦਿੱਤੇ ਬਿਨਾਂ ਹੀ ਉੱਠ ਗਿਆ।

Spread the love