ਕੇਜਰੀਵਾਲ ਜੇਲ੍ਹ ‘ਚ ਬੈਠੇ ਖਾ ਰਹੇ ਨੇ ਪੁਰੀਆਂ ਅਤੇ ਮਠਿਆਈਆਂ-ED

ਰਾਉਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਦੌਰਾਨ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਵਕੀਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਵੱਧ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਘਰ ਦਾ ਖਾਣਾ ਦਿੱਤਾ ਜਾ ਰਿਹਾ ਹੈ। ਹਾਲਾਂਕਿ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਡਾਕਟਰ ਦੇ ਨਿਰਦੇਸ਼ਾਂ ਅਨੁਸਾਰ ਖਾਣਾ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਹੋਵੇਗੀ।ਇਨਫੋਰਸਮੈਂਟ ਡਾਇਰੈਕਟੋਰੇਟ ਦੇ ਵਕੀਲ ਨੇ ਰਾਉਜ਼ ਐਵੇਨਿਊ ਕੋਰਟ ‘ਚ ਸੁਣਵਾਈ ਦੌਰਾਨ ਦਲੀਲ ਦਿੱਤੀ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਖਾਣਾ ਸ਼ੂਗਰ ਲੈਵਲ ਵਧਾਉਣ ਲਈ ਜ਼ਿੰਮੇਵਾਰ ਹੈ। ਨਿਆਂਇਕ ਹਿਰਾਸਤ ਦੌਰਾਨ ਸ਼ੂਗਰ ਦੇ ਨਿਯਮਤ ਟੈਸਟ ਕਰਵਾਉਣ ਦੀ ਮੰਗ ਸਬੰਧੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਈਡੀ ਵੱਲੋਂ ਪੇਸ਼ ਹੋਏ ਵਕੀਲ ਜ਼ੁਹੈਬ ਹੁਸੈਨ ਨੇ ਆਪਣੀ ਦਲੀਲ ਪੇਸ਼ ਕੀਤੀ।ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਵਧਣ ਦਾ ਕਾਰਨ ਉਨ੍ਹਾਂ ਦੇ ਘਰ ਦਾ ਖਾਣਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਘਰੋਂ ਆਲੂ-ਪੁਰੀ, ਅੰਬ, ਮਠਿਆਈਆਂ ਅਤੇ ਹੋਰ ਮਿੱਠੀਆਂ ਚੀਜ਼ਾਂ ਖਾਣ ਲਈ ਦਿੱਤੀਆਂ ਜਾ ਰਹੀਆਂ ਹਨ।ਇਸ ਦੇ ਨਾਲ ਹੀ ਈਡੀ ਦੇ ਵਕੀਲ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਜੇਲ੍ਹ ਅਥਾਰਟੀ ਤੋਂ ਪੂਰੀ ਰਿਪੋਰਟ ਮੰਗੀ ਗਈ ਹੈ।

Spread the love