ਕੇਜਰੀਵਾਲ 3 ਦਿਨ ਦੇ ਸੀਬੀਆਈ ਰਿਮਾਂਡ ‘ਤੇ

ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ।ਬੁੱਧਵਾਰ ਸਵੇਰੇ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਸ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਅਤੇ 5 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ। ਅਦਾਲਤ ਨੇ ਕਰੀਬ 4 ਘੰਟੇ ਤੱਕ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਸ਼ਾਮ 7 ਵਜੇ ਆਪਣਾ ਫੈਸਲਾ ਸੁਣਾਇਆ। ਅਗਲੀ ਸੁਣਵਾਈ 29 ਜੂਨ ਨੂੰ ਹੋਵੇਗੀ।

Spread the love