ਅੱਜ ਵੀ ED ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ ਅਤੇ ਏਜੰਸੀ ਨੂੰ ਵਾਰ-ਵਾਰ ਸੰਮਨ ਜਾਰੀ ਕਰਨ ਦੀ ਥਾਂ ਅਦਾਲਤ ਦੇ ਹੁਕਮਾਂ ਦੀ ਉਡੀਕ ਕਰਨੀ ਚਾਹੀਦੀ ਹੈ। ਇਹ ਸੱਤਵੀਂ ਵਾਰ ਹੈ, ਜਦੋਂ ਕੇਜਰੀਵਾਲ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ‘ਤੇ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਪਿਛਲੇ ਹਫਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਨੂੰ ਆਪਣਾ ਸੱਤਵਾਂ ਸੰਮਨ ਜਾਰੀ ਕਰਕੇ ਪੁੱਛ ਪੜਤਾਲ ਲਈ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ। ਕੇਜਰੀਵਾਲ ਹੁਣ ਤੱਕ ਇੱਕ ਵੀ ਸੰਮਨ ਦੀ ਪਾਲਣਾ ਕਰਦਿਆਂ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਇਨ੍ਹਾਂ ਸੰਮਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

Spread the love