ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੀਬੀਆਈ ਗ੍ਰਿਫ਼ਤਾਰ ਕਰ ਸਕਦੀ ਹੈ। ਆਬਕਾਰੀ ਨੀਤੀ ਨਾਲ ਜੁੜੇ ਘੁਟਾਲੇ ਦੇ ਮਾਮਲੇ ‘ਚ ਮੰਗਲਵਾਰ ਨੂੰ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਦੱਸ ਦਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਬੰਦ ਹਨ।ਮੰਗਲਵਾਰ ਨੂੰ ਦੇਰ ਰਾਤ ਇਹ ਦਾਅਵਾ ਕੀਤਾ ਗਿਆ ਸੀ ਕਿ ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਬਾਅਦ ‘ਚ ਇਹ ਗੱਲ ਸਾਹਮਣੇ ਆਈ ਕਿ ਜਾਂਚ ਏਜੰਸੀ ਨੇ ਉਨ੍ਹਾਂ ਤੋਂ ਸਿਰਫ਼ ਪੁੱਛਗਿੱਛ ਹੀ ਕੀਤੀ ਅਤੇ ਤਿਹਾੜ ਤੋਂ ਵਾਪਸ ਪਰਤ ਆਏ। ਸੀਬੀਆਈ ਅਤੇ ਈਡੀ ਨੇ ਅਗਸਤ 2022 ਵਿੱਚ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੇਸ ਦਰਜ ਕੀਤੇ ਸਨ। ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 1 ਅਪ੍ਰੈਲ ਨੂੰ ਤਿਹਾੜ ਭੇਜ ਦਿੱਤਾ ਗਿਆ ਸੀ।