ਫਰਾਂਸ: ਰੇਲਵੇ ਸਟੇਸ਼ਨ ‘ਚ ਚਾਕੂ ਨਾਲ ਹਮਲਾ

ਪੈਰਿਸ ਦੇ ਇਕ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਲੈਸ ਹਮਲਾਵਰ ਸਟੇਸ਼ਨ ਦੇ ਪਲੇਟਫਾਰਮ ‘ਤੇ ਪਹੁੰਚ ਗਿਆ ਅਤੇ ਤਿੰਨ ਲੋਕਾਂ ਨੂੰ ਚਾਕੂ ਮਾਰ ਦਿੱਤਾ। ਚਾਕੂਆਂ ਨਾਲ ਤਿੰਨ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਫਰਾਂਸ ਦੇ ਗਾਰੇ ਡੇ ਲਿਓਨ ਰੇਲਵੇ ਸਟੇਸ਼ਨ ਦੀ ਦੱਸੀ ਜਾ ਰਹੀ ਹੈ। ਪੈਰਿਸ ਪੁਲਿਸ ਮੁਤਾਬਕ ਹਮਲਾਵਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਜ਼ਖਮੀਆਂ ‘ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਕੋਲ ਤੇਜ਼ਧਾਰ ਹਥਿਆਰ ਸੀ, ਜਿਸ ਨੂੰ ਬਰਾਮਦ ਕਰ ਲਿਆ ਗਿਆ ਹੈ। ਉਸ ਕੋਲੋਂ ਥਾਣੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਤੁਰੰਤ ਬਾਅਦ ਇਸ ਤੋਂ ਇਲਾਵਾ ਪੁਲੀਸ ਨੇ ਤੁਰੰਤ ਕੋਈ ਸੂਚਨਾ ਨਹੀਂ ਦਿੱਤੀ ਹੈ।

Spread the love