ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ

ਚੰਡੀਗੜ੍ਹ ਹਵਾਈ ਅੱਡੇ ‘ਤੇ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਥੱਪੜ ਮਾਰਨ ਤੋਂ ਬਾਅਦ ਮੁਅੱਤਲ ਕੀਤੀ ਗਈ ਸੀਆਈਐਸਐਫ ਕਰਮੀ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਕਰ ਦਿੱਤਾ ਗਿਆ ਹੈ।ਸੀਆਈਐਸਐਫ ਨੇ 6 ਜੂਨ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਾਪਰੀ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਸੀ। ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਦੇ ਖਿਲਾਫ ਏਅਰਪੋਰਟ ਥਾਣੇ ‘ਚ ਮਾਮਲਾ ਵੀ ਦਰਜ ਕੀਤਾ ਗਿਆ ਸੀ।

Spread the love