ਕੁਵੈਤ : ਲੇਬਰ ਹਾਊਸ ’ਚ ਲੱਗੀ ਭਿਆਨਕ ਅੱਗ ’ਚ 40 ਭਾਰਤੀਆਂ ਦੀ ਮੌਤ, 50 ਤੋਂ ਜ਼ਿਆਦਾ ਜ਼ਖ਼ਮੀ

ਕੁਵੈਤ ਦੇ ਮੰਗਫ ਇਲਾਕੇ ਵਿਚ ਲੇਬਰ ਹਾਊਸਿੰਗ ਸੁਸਾਇਟੀ ਵਿਚ ਲੱਗੀ ਭਿਆਨਕ ਅੱਗ ਵਿਚ 40 ਭਾਰਤੀਆਂ ਦੀ ਮੌਤ ਹੋ ਗਈ ਤੇ 50 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ।ਘਟਨਾ ਵਾਪਰਨ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਰਵਾਨਾ ਹੋ ਗਏ ਹਨ ਤਾਂ ਜੋ ਉਥੇ ਜ਼ਖ਼ਮੀਆਂ ਦੀ ਮਦਦ ਕੀਤੀ ਜਾ ਸਕੇ ਤੇ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜੀਆਂ ਜਾ ਸਕਣ।ਅਗਜ਼ਨੀ ਹਾਦਸੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲਾਤ ਦੀ ਸਮੀਖਿਆ ਵਾਸਤੇ ਮੀਟਿੰਗ ਕੀਤੀ ਅਤੇ ਮ੍ਰਿਤਕ ਭਾਰਤੀਆਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਹਤ ਦੇਣ ਦਾ ਐਲਾਨ ਕੀਤਾ ਹੈ।

Spread the love