ਅਰਵਿੰਦ ਕੇਜਰੀਵਾਲ ਖਿਲਾਫ਼ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੇ ਐੱਨਆਈਏ ਦੀ ਜਾਂਚ ਦੀ ਸਿਫ਼ਾਰਿਸ਼ ਕੀਤੀ

ਦਿੱਲੀ ਦੇ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਹਮਾਇਤੀ ਸੰਗਠਨਾਂ ਕੋਲੋਂ ਕਥਿਤ ਫੰਡਿੰਗ ਮਿਲਣ ਦੀ ਸ਼ਿਕਾਇਤ ‘ਤੇ ਐੱਨਆਈਏ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ।ਦਿੱਲੀ ਦੇ ਗਵਰਨਰ ਵੀਕੇ ਸਕਸੈਨਾ ਨੇ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ।ਇਸ ਚਿੱਠੀ ਵਿੱਚ ਉਨ੍ਹਾਂ ਨੇ 1 ਅਪ੍ਰੈਲ 2024 ਨੂੰ ਵਰਲਡ ਹਿੰਦੂ ਫੈਡਰੇਸ਼ਨ ਇੰਡੀਆ ਦੇ ਨੈਸ਼ਨਲ ਜਨਰਲ ਸਕੱਤਰ ਆਸ਼ੂ ਮੌਂਗੀਆ ਵੱਲੋਂ ਮਿਲੀ ਸ਼ਿਕਾਇਤ ਦਾ ਜ਼ਿਕਰ ਕੀਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਵਰਕਰ ਰਹੇ ਡਾ ਮਨੀਸ਼ ਕੁਮਾਰ ਰਾਏਜ਼ਾਦਾ ਵੱਲੋਂ ‘ਐਕਸ’ ਉੱਤੇ ਪਾਈ ਗਈ ਪੋਸਟ ਦਾ ਵੀ ਜ਼ਿਕਰ ਕੀਤਾ ਹੈ। ਚਿੱਠੀ ਵਿੱਚ ਜ਼ਿਕਰ ਹੈ, “ਇਹ ਵੀ ਇਲਜ਼ਾਮ ਲਗਾਏ ਗਏ ਹਨ ਕਿ ਸਾਲ 2014 ਵਿੱਚ ਅਰਵਿੰਦ ਕੇਜਰੀਵਾਲ ਅਤੇ ਖਾਲਿਸਤਾਨ ਹਮਾਇਤੀ ਸਿੱਖਾਂ ਵਿੱਚਾਲੇ ਨਿਊਯਾਰਕ ਦੇ ਗੁਰਦੁਆਰਾ ਰਿਚਮੰਡ ਹਿੱਲਜ਼ ਵਿੱਚ ਗੁਪਤ ਮੀਟਿੰਗ ਹੋਈ। ਇਸ ਮੀਟਿੰਗ ਦੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਥਿਤ ਤੌਰ ਆਮ ਆਦਮੀ ਪਾਰਟੀ ਨੂੰ ਖਾਲਿਸਤਾਨ ਹਮਾਇਤੀਆਂ ਵੱਲੋਂ ਆਰਥਿਕ ਮਦਦ ਦੇ ਬਦਲੇ ਵਿੱਚ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦਾ ਵਾਅਦਾ ਕੀਤਾ ਸੀ।”

Spread the love