Punjab | ਚੋਣ ਕਮਿਸ਼ਨ ਨੇ ਪੜਤਾਲ ਮਗਰੋਂ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਜਾਣਕਾਰੀ ਅਨੁਸਾਰ 7 ਤੋਂ 14 ਮਈ ਤੱਕ ਸੂਬੇ ਦੀਆਂ 13 ਲੋਕ ਸਭਾ ਸੀਟਾਂ ’ਤੇ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਚੋਣ ਕਮਿਸ਼ਨ ਨੇ ਅੱਜ 111 ਉਮੀਦਵਾਰਾਂ ਦੇ 164 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ। ਹੁਣ ਸੂਬੇ ਵਿੱਚ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਸ ਤੋਂ ਬਾਅਦ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਉਸ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ।

Spread the love