FarmerProtest ਖਨੌਰੀ ਬਾਰਡਰ ‘ਤੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਦੌਰਾਨ ਪੁਲਿਸ ਦੀ ਵੱਡੀ ਕਾਰਵਾਈ

ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਉਤੇ ਅੱਜ ਹਾਲਾਤ ਮੁੜ ਤਣਾਅ ਵਾਲੇ ਬਣ ਗਏ। ਬਾਅਦ ਦੁਪਹਿਰ ਕਿਸਾਨਾਂ ਨੇ ਦੂਜੇ ਦਿਨ ਅੱਗੇ ਵਧਣ ਦਾ ਯਤਨ ਕੀਤਾ ਤਾਂ ਹਰਿਆਣਾ ਪੁਲਿਸ ਨਾਲ ਟਕਰਾਅ ਹੋ ਗਿਆ।ਪੁਲਿਸ ਵੱਲੋਂ ਵੱਡੀ ਗਿਣਤੀ ਵਿਚ ਅੱਥਰੂ ਗੈਸ ਦੇ ਗੋਲੇ ਦਾਗੇ ਗਏ। 7-8 ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ’ਚੋਂ ਗਭੀਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਕਿਸਾਨ ਬਾਰਡਰ ਦੇ ਨੇੜੇ ਪੁੱਜ ਗਏ ਹਨ ਅਤੇ ਲਗਾਤਾਰ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।

Spread the love