ਮਾਲਦੀਵ ਨੇ ਇਜ਼ਰਾਈਲੀ ਪਾਸਪੋਰਟ ਵਾਲਿਆਂ ਦੀ ਐਂਟਰੀ ਕੀਤੀ ਬੰਦ

ਮਾਲਦੀਵ ਸਰਕਾਰ ਨੇ ਐਤਵਾਰ ਨੂੰ ਇਜ਼ਰਾਈਲੀ ਪਾਸਪੋਰਟ ਧਾਰਕਾਂ ਦੇ ਹਿੰਦ ਮਹਾਂਸਾਗਰ ਦੇ ਟਾਪੂ ਸਮੂਹ ’ਚ ਦਾਖਲ ਹੋਣ ’ਤੇ ਪਾਬੰਦੀ ਲਗਾਉਣ ਲਈ ਕਾਨੂੰਨਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਗਾਜ਼ਾ ’ਤੇ ਇਜ਼ਰਾਈਲੀ ਫੌਜੀ ਹਮਲਿਆਂ ਨੂੰ ਲੈ ਕੇ ਮਾਲਦੀਵ ’ਚ ਵੱਧ ਰਹੇ ਲੋਕਾਂ ਦੇ ਗੁੱਸੇ ਦੇ ਵਿਚਕਾਰ ਆਇਆ ਹੈ।ਗ੍ਰਹਿ ਮੰਤਰੀ ਅਲੀ ਇਹੁਸਾਨ ਨੇ ਰਾਸ਼ਟਰਪਤੀ ਦਫ਼ਤਰ ’ਚ ਇਕ ਐਮਰਜੈਂਸੀ ਪ੍ਰੈੱਸ ਕਾਨਫਰੰਸ ’ਚ ਇਸ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, ‘‘ਕੈਬਨਿਟ ਨੇ ਮਾਲਦੀਵ ’ਚ ਇਜ਼ਰਾਈਲੀ ਪਾਸਪੋਰਟ ਦੇ ਦਾਖਲੇ ’ਤੇ ਪਾਬੰਦੀ ਲਗਾਉਣ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਾਨੂੰਨੀ ਸੋਧਾਂ ਕਰਨ ਦਾ ਫੈਸਲਾ ਕੀਤਾ ਹੈ।’’

Spread the love