ਮਾਲਵਿੰਦਰ ਸਿੰਘ ਮਾਲੀ ਦੀ ਜੇਲ੍ਹ ਤੋਂ ਹੋਈ ਰਿਹਾਈ

ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਸ਼ਾਮ ਨੂੰ ਹੀ ਉਨ੍ਹਾਂ ਦੀ ਪਟਿਆਲਾ ਜੇਲ੍ਹ ਤੋਂ ਰਿਹਾਈ ਵੀ ਹੋ ਗਈ ਹੈ।ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੰਤਰਿਮ ਜ਼ਮਾਨਤ ਤੋਂ ਬਾਅਦ ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਦੱਸਿਆ ਸੀ ਕਿ ਕੋਰਟ ਦੇ ਆਰਡਰ ਮਿਲ ਚੁੱਕੇ ਨੇ ਅਤੇ ਅਸੀਂ ਹੁਣ ਕੇਂਦਰੀ ਜੇਲ੍ਹ ਪਟਿਆਲਾ ਵੱਲ ਜਾ ਰਹੇ ਹਾਂ। ਮਾਲਵਿੰਦਰ ਸਿੰਘ ਮਾਲੀ ਖਿਲਾਫ਼ 16 ਸਤੰਬਰ ਨੂੰ ਮੋਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 196 ਅਤੇ 299 ਤਹਿਤ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਹਿਰਾਸਤ ਵਿੱਚ ਸੀ।

Spread the love