ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ,

ਗਿੱਦੜਬਾਹਾ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।ਦਰਅਸਲ ਰਾਜਾ ਵੜਿੰਗ ਨੇ ਇੱਕ ਮਸਜਿਦ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ, ਜਿਸ ਦੀ ਸ਼ਿਕਾਇਤ ਲਗਾਈ ਗਈ ਸੀ, ਅਤੇ ਮਨਪ੍ਰੀਤ ਬਾਦਲ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਜਿਸ ਤੋਂ ਬਾਅਦ ਇਲੈਕਸ਼ਨ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।

Spread the love