ਢੀਂਡਸਾ ਤੇ ਬਾਦਲਾਂ ਵਿਚਾਲੇ ਰਲੇਵੇਂ ਦੀਆਂ ਸੰਭਾਵਨਾਵਾਂ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਬੀਤੇ ਦਿਨ ਮੀਟਿੰਗ ਹੋਈ ਜਿਸ ਵਿਚ ਦੋਵਾਂ ਪਾਰਟੀਆਂ ਦੇ ਰਲੇਵੇਂ ਬਾਰੇ ਸਹਿਮਤੀ ਬਣਨ ਦੀਆਂ ਖਬਰਾਂ ਹਨ। ਖਬਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਸਹਿਮਤੀ ਮਗਰੋਂ ਹੁਣ ਇਹ ਰਲੇਵਾਂ ਕਿਸੇ ਵੀ ਪਲ ਸਿਰੇ ਚੜ੍ਹ ਸਕਦਾ ਹੈ। ਦੋਵਾਂ ਪਾਰਟੀਆਂ ਦੇ ਹੋਰ ਆਗੂਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਕਿ ਦੋਵਾਂ ਪਾਰਟੀਆਂ ਦੀ ਏਕਤਾ ਹੋ ਰਹੀ ਹੈ। ਇਸ ਦੌਰਾਨ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਦੋਵਾਂ ਪਾਰਟੀਆਂ ਦੇ ਰਲੇਵੇਂ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਵੀ ਸਿਰੇ ਚੜ੍ਹਨ ਦੀ ਤਿਆਰੀ ਹੈ ਤੇ ਉਸਦਾ ਐਲਾਨ ਵੀ ਆਉਂਦੇ ਦਿਨਾਂ ਵਿਚ ਸਾਹਮਣੇ ਆ ਸਕਦਾ ਹੈ।ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਬਹੁਤ ਵੱਡਾ ਸਿਆਸੀ ਘਟਨਾਕ੍ਰਮ ਹੈ ਜਿਸਦਾ ਪੰਜਾਬ ਦੀ ਸਿਆਸਤ ’ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ।

Spread the love