ਓਂਟਾਰੀਓ ’ਚ 27 ਫਰਵਰੀ ਨੂੰ ਚੋਣਾਂ ਦਾ ਐਲਾਨ

ਕੈਨੇਡਾ ਦੇ ਸਭ ਤੋਂ ਵੱਡੇ ਸੂਬੇ ਓਂਟਾਰੀਓ ਦੀ ਵਿਧਾਨ ਸਭਾ ਭੰਗ ਹੋਣ ਤੋਂ ਬਾਅਦ 27 ਫਰਵਰੀ ਨੂੰ ਮੱਧਕਾਲੀ ਚੋਣਾਂ ਦਾ ਐਲਾਨ ਹੋ ਗਿਆ ਹੈ। ਸੂਬੇ ਦੀ 43ਵੀਂ ਵਿਧਾਨ ਸਭਾ ਮਾਰਚ ਦੇ ਪਹਿਲੇ ਹਫਤੇ ਗਠਿਤ ਹੋਣੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਭੰਗ ਹੋਈ ਵਿਧਾਨ ਸਭਾ ਦੀ ਚੋਣ 7 ਜੂਨ 2022 ਨੂੰ ਹੋਈ ਸੀ, ਜਿਸ ਵਿੱਚ 124 ਮੈਂਬਰੀ ਹਾਊਸ ਲਈ ਡੱਗ ਫੋਰਡ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ 83 ਸੀਟਾਂ ਜਿੱਤੀਆਂ ਤੇ 31 ਸੀਟਾਂ ’ਤੇ ਐਨਡੀਪੀ ਕਾਬਜ ਹੋਈ।

Spread the love