MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਤੇ ਪੁਲਿਸ ‘ਤੇ ਲਗਾਏ ਇਲਜ਼ਾਮ

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉਪਰ ਗੰਭੀਰ ਇਲਜ਼ਾਮ ਲਗਾਏ ਹਨ। ਇੱਕ ਸੰਬੋਧਨ ਦੌਰਾਨ MLA ਨੇ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਨਸ਼ਾ ਵੇਚ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਬਦਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਦੀ ਅੰਮ੍ਰਿਤਸਰ ਵਿਚੋਂ ਬਦਲੀ ਨਹੀਂ ਹੋਈ। ਉਨ੍ਹਾਂ ਨੇ ਡੀਜੀਪੀ ਨੂੰ ਵੀ ਇਸ ਬਾਰੇ ਕਈ ਵਾਰ ਦੱਸਿਆ ਪਰ ਉਨ੍ਹਾਂ ਨੇ ਇਨ੍ਹਾਂ ਉੱਚ ਅਧਿਕਾਰੀਆਂ ਦੀ ਬਦਲੀ ਨਹੀਂ ਕੀਤੀ ਕਿਉਂਕਿ ਉਹ ਰਾਘਵ ਚੱਢਾ ਦੇ ਚਹੇਤੇ ਹਨ। ਕੁੰਵਰ ਵਿਜੇ ਪ੍ਰਤਾਪ ਨੇ ਦੋਹਾਂ ਅਧਿਕਾਰੀਆਂ ਦੀ ਪੋਸਟਿੰਗ ਦਾ ਵੀ ਜ਼ਿਕਰ ਕੀਤਾ।

Spread the love