‘ਆਪ’ ਵਿਧਾਇਕ ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼ !

ਜਲੰਧਰ (ਪੱਛਮੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਅੰਗੁਰਾਲ ਨੇ ਬਸਤੀ ਦਾਨਿਸ਼ਮੰਦਾਂ ਨੇੜੇ ਮੁਲਜ਼ਮਾਂ ਦਾ ਘਰ ਪੁਲੀਸ ਨੂੰ ਦਿਖਾਇਆ ਅਤੇ ਕਾਰਵਾਈ ਦੀ ਮੰਗ ਕੀਤੀ। ਪੁਲੀਸ ਨੇ ਇਸ ਸਬੰਧੀ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਵਿਧਾਇਕ ਨੇ ਕਿਹਾ ਕਿ ਸ਼ਨਿਚਰਵਾਰ ਰਾਤ ਨੂੰ ਉਸ ਦੇ ਬੱਚੇ ਤੇ ਪਰਿਵਾਰ ਇਕ ਪਾਰਟੀ ਤੋਂ ਘਰ ਪਰਤ ਰਹੇ ਸਨ। ਇਸ ਦੌਰਾਨ ਕਰੀਬ ਛੇ ਵਿਅਕਤੀਆਂ ਨੇ ਬਸਤੀ ਦਾਨਿਸ਼ਮੰਡਾ ਨੇੜੇ ਉਨ੍ਹਾਂ ਦੀ ਕਾਰ ਰੋਕ ਲਈ। ਵਿਧਾਇਕ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਉਨ੍ਹਾਂ ਨੂੰ ਲੁੱਟਣ ਦੀ ਨੀਅਤ ਨਾਲ ਰੋਕਿਆ ਸੀ, ਮਗਰੋਂ ਜਦੋਂ ਵਿਧਾਇਕ ਦਾ ਭਰਾ ਲਾਲੀ ਅੰਗੁਰਾਲ ਕਾਰ ’ਚੋਂ ਬਾਹਰ ਆਇਆ ਤਾਂ ਮੁਲਜ਼ਮ ਉਸ ਨੂੰ ਦੇਖਦੇ ਹੀ ਫ਼ਰਾਰ ਹੋ ਗਏ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਸਾਰੇ ਮੁਲਜ਼ਮ ਨਸ਼ੇ ’ਚ ਸਨ। ਵਿਧਾਇਕ ਨੇ ਕਿਹਾ ਕਿ ਬਾਅਦ ਦੁਪਹਿਰ ਕਰੀਬ 3.30 ਵਜੇ ਕੁਝ ਮੁਲਜ਼ਮਾਂ ਦਾ ਪਤਾ ਲਾਇਆ ਗਿਆ ਅਤੇ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਥਾਣਾ ਡਿਵੀਜ਼ਨ ਨੰਬਰ-5 ਦੇ ਐੱਸਐੱਚਓ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਤੇ ਬਾਕੀ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Spread the love