ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ਼ੀਤਲ ਅੰਗੂਰਾਲ ਨੇ ਅਸਤੀਫਾ ਕੀਤਾ ਮਨਜ਼ੂਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਜਲੰਧਰ ਤੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਸਪੀਕਰ ਪੰਜਾਬ ਨੇ ਉਨ੍ਹਾਂ ਦਾ ਅਸਤੀਫਾ ਪਿਛਲੇ ਹਫਤੇ ਸਵੀਕਾਰ ਕਰ ਲਿਆ ਗਿਆ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਤੋਂ ਪਹਿਲਾ ਬੀਤੇ ਦਿਨੀ ਉਨ੍ਹਾਂ ਵਲੋਂ ਆਪਣਾ ਅਸਤੀਫਾ ਵਾਪਸ ਲੈਣ ਦੀ ਖ਼ਬਰ ਸਾਹਮਣੇ ਆਈ ਸੀ। ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ‘ਚ ਮੁੜ ਚੋਣਾਂ ਹੋਣੀਆਂ ਸਨ, ਅੱਗੋਂ ਉਹਨਾਂ ਲਿਖਿਆ ਹੈ ਕਿ ਇਸ ਨਾਲ ਸਰਕਾਰ ਦਾ ਖਰਚਾ ਵੱਧ ਜਾਵੇਗਾ ਜੋ ਉਹ ਨਹੀਂ ਚਾਹੁੰਦੇ।

Spread the love