ਬੰ/ਬਾਂ ਬਾਰੇ ਬਿਆਨ: ਮੁਹਾਲੀ ਪੁਲੀਸ ਨੇ ਪ੍ਰਤਾਪ ਬਾਜਵਾ ਨੂੰ ਪੁੱਛ-ਪੜਤਾਲ ਲਈ ਸੱਦਿਆ

ਪੰਜਾਬ ਪੁਲੀਸ ਨੇ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਐਤਵਾਰ ਦੇਰ ਸ਼ਾਮ ਕੇਸ ਦਰਜ ਕੀਤੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛ ਪੜਤਾਲ ਲਈ ਸੱਦਿਆ ਹੈ।ਐੈੱਸਪੀ ਮੁਹਾਲੀ ਵੱਲੋਂ ਜਾਰੀ ਨੋਟਿਸ ਵਿਚ ਬਾਜਵਾ ਨੂੰ ਦੁਪਹਿਰ 12 ਵਜੇ ਮੁਹਾਲੀ ਦੇ ਫੇਜ਼ 7 ਵਿਚ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਮੁਹਾਲੀ ਥਾਣੇ ਵਿਚ ਬੀਐੱਨਐੱਸ ਦੀ ਧਾਰਾ 353 (2), 197(1) ਡੀ ਤਹਿਤ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਕੇਸ (ਐੱਫਆਈਆਰ ਨੰ.19) ਦਰਜ ਕੀਤਾ ਗਿਆ ਹੈ।

Spread the love