ਵਾਇਨਾਡ ‘ਚ ਹੁਣ ਤੱਕ 250 ਤੋਂ ਵੱਧ ਲੋਕਾਂ ਦੀ ਮੌਤ

ਕੇਰਲ ਦੇ ਵਾਇਨਾਡ ਜ਼ਿਲ੍ਹੇ ’ਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 250 ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਬਚਾਅ ਮੁਲਾਜ਼ਮ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਵਾਇਨਾਡ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿਤੀ। ਜ਼ਮੀਨ ਖਿਸਕਣ ਕਾਰਨ ਮੁੰਡਕਾਈ ਅਤੇ ਚੁਰਾਲਮਾਲਾ ਇਲਾਕਿਆਂ ’ਚ 200 ਤੋਂ ਵੱਧ ਲੋਕ ਲਾਪਤਾ ਹਨ ਅਤੇ 300 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਉਨ੍ਹਾਂ ਦਸਿਆ ਕਿ ਮ੍ਰਿਤਕਾਂ ਵਿਚੋਂ 75 ਦੀ ਪਛਾਣ ਕਰ ਲਈ ਗਈ ਹੈ ਅਤੇ 123 ਲਾਸ਼ਾਂ ਦਾ ਪੋਸਟਮਾਰਟਮ ਕੀਤਾ ਗਿਆ ਹੈ।ਬਚਾਅ ਕਾਰਜਾਂ ਦੌਰਾਨ ਕਈ ਨੁਕਸਾਨੇ ਗਏ ਘਰਾਂ ਦੇ ਮਲਬੇ ਹੇਠਦੱਬੇ ਲਾਸ਼ਾਂ ਨੂੰ ਉਸੇ ਹਾਲਤ ’ਚ ਬਾਹਰ ਕਢਿਆ ਗਿਆ ਜਿਵੇਂ ਉਹ ਹਾਦਸੇ ਦੇ ਸਮੇਂ ਘਰ ’ਚ ਸਨ।

Spread the love