ਫਰਾਂਸ ਦੇ PM ਖਿਲਾਫ ਬੇਭਰੋਸਗੀ ਦਾ ਮਤਾ ਪਾਸ
ਫਰਾਂਸ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਅਤੇ ਉਨ੍ਹਾਂ ਦੀ ਕੈਬਨਿਟ ਦੇ ਖਿਲਾਫ ਬੇਭਰੋਸਗੀ ਦਾ ਮਤਾ ਪਾਸ ਕੀਤਾ, ਜਿਸ ਨਾਲ ਦੇਸ਼ ਨੂੰ ਰਾਜਨੀਤਿਕ ਉਥਲ-ਪੁਥਲ ਹੋਣ ਦੇ ਆਸਾਰ ਹਨ। ਫਰਾਂਸ ਦੀ ਸੰਸਦ ਦੇ ਹੇਠਲੇ ਸਦਨ ਨੇ 331 ਵੋਟਾਂ ਨਾਲ ਮਤਾ ਪਾਸ ਕਰ ਦਿੱਤਾ, ਜੋ ਕਿ 288 ਵੋਟਾਂ ਦੇ ਬਹੁਮਤ ਤੋਂ ਬਹੁਤ ਜ਼ਿਆਦਾ ਹੈ, ਹੁਣ ਬਾਰਨੀਅਰ ਦੇ ਜਲਦੀ ਹੀ ਅਸਤੀਫਾ ਦੇਣ ਦੀ ਉਮੀਦ ਹੈ।