ਮੁਕਤਸਰ ਜ਼ਿਲ੍ਹੇ ਦੀ ਬਠਿੰਡਾ ਰੋਡ ’ਤੇ ਪਿੰਡ ਬੁੱਟਰ ਸ਼ਰੀਹ ਨੇੜੇ ਅੱਜ ਸਵੇਰੇ ਆਲਟੋ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਪਰਿਵਾਰ ਦੇ ਤਿੰਨ ਜੀਆਂ ਸਣੇ 4 ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ, ਉਸ ਦੇ ਪਿਤਾ ਦਰਸ਼ਨ ਸਿੰਘ ਢਿੱਲੋਂ, ਮਾਤਾ ਜਸਵਿੰਦਰ ਕੌਰ ਤਿੰਨੋਂ ਮੁਕਤਸਰ ਸ਼ਹਿਰ ਅਤੇ ਦੋਸਤ ਜਸਕਰਨ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਜ਼ਿਲ੍ਹੇ ਦੀ ਰਾਮਾ ਮੰਡੀ ਤੋਂ ਵਾਪਸ ਆ ਰਹੇ ਸਨ, ਜਦੋਂ ਕਾਰ ਦਾ ਡਰਾਈਵਰ ਸੰਤੁਲਨ ਗਿਆ ਬੈਠਾ। ਜਸਕਰਨ ਦੀ ਪਤਨੀ ਗੰਭੀਰ ਜ਼ਖ਼ਮੀ ਹੈ ਅਤੇ ਮੁਕਤਸਰ ਸ਼ਹਿਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੈ।