ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਦੇ ਕਤਲ ਕੇਸ ‘ਚ ਸ਼ਾਮਲ ਤੀਜੇ ਮੁਲਜ਼ਮ ਦੀ ਕੀਤੀ ਪਛਾਣ

ਮੁੰਬਈ ਪੁਲਿਸ (Mumbai Police) ਨੇ ਸਾਬਕਾ ਮੰਤਰੀ ਬਾਬਾ ਸਿੱਦੀਕੀ (Former Minister Baba Siddiqui) ਦੇ ਕਤਲ ਕੇਸ ਵਿੱਚ ਸ਼ਾਮਲ ਤੀਜੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤੀਜਾ ਸ਼ੂਟਰ ਸ਼ਿਵਕੁਮਾਰ (The Third Shooter Shivakumar) ਵੀ ਯੂ.ਪੀ ਦੇ ਬਹਿਰਾਇਚ ਜ਼ਿਲ੍ਹੇ ਦਾ ਰਹਿਣ ਵਾਲਾ ਹੈ।ਫਿਲਹਾਲ ਪੁਲਿਸ ਨੇ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ।ਇਸ ਕਤਲ ਮਾਮਲੇ ‘ਚ ਹੁਣ ਤੱਕ ਹਰਿਆਣਾ ਦੇ ਕਰਨੈਲ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਧਰਮਰਾਜ ਕਸ਼ਯਪ ਨਾਮ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਤੀਜੇ ਮੁਲਜ਼ਮ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

Spread the love