ਬ੍ਰਿਟਿਸ਼ ਕੋਲੰਬੀਆ,19 ਦਸੰਬਰ (ਰਾਜ ਗੋਗਨਾ)- ਬੀਤੇਂ ਦਿਨ ਬ੍ਰਿਟਸ਼ ਕੋਲੰਬੀਆ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਇੱਕ ਭਾਰਤੀ ਮੂਲ ਦੀ ਹਰਿਆਣਾ ਨਾਲ ਪਿਛੋਕੜ ਰੱਖਣ ਵਾਲੀ ਇਕ 23 ਸਾਲਾ ਵਿਦਿਆਰਥਣ ਸਿਮਰਨਜੀਤ ਕੌਰ ਦਾ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਦਾ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਵਿੱਚ ਜ਼ਬਰਦਸਤੀ ਦਾਖਲ ਹੋ ਗਏ। ਜਿੱਥੇ ਉਹ ਆਪਣੇ ਕਮਰੇ ਵਿਚ ਰਹਿ ਰਹੀ ਸੀ। ਅਤੇ ਉਹਨਾਂ ਵੱਲੋ ਅੰਦਰ ਵੜਦਿਆਂ ਹੀ ਉਸ ਤੇ ਦੋ ਵਿਅਕਤੀਆਂ ‘ਨੇ ਹਮਲਾ ਕਰ ਦਿੱਤਾ। ਜਿਸ ‘ਚ ਸਿਮਰਨਜੀਤ ਕੋਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇਕ ਹੋਰ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਚ’ ਦਾਖ਼ਲ ਕਰਵਾਇਆ ਗਿਆ ਹੈ।ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਵਲੋ ਲੜਕੀ ਦੇ ਘਰ ਚ’ ਕਮਰੇ ਚ’ ਰਹਿੰਦੇ ‘ਵਿਦਿਆਰਥੀਆ ਤੇ ਵੀ ਹਮਲਾ ਕੀਤਾ ਗਿਆ। ਜਿਸ ਵਿੱਚ ਇੱਕ ਹੋਰ ਵਿਦਿਆਰਥੀ ਅਤੇ ਇੱਕ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਮ੍ਰਿਤਕ ਵਿਦਿਆਰਥਣ 23 ਸਾਲਾ ਸਿਮਰਨਜੀਤ ਕੋਰ ਕੁਰੂਕਸ਼ੇਤਰ ਦੇ ਪਿੰਡ ਠਸਕਾ ਮਿਰਾਜੀ ਦੀ ਰਹਿਣ ਵਾਲੀ ਸੀ।ਜੋ ਕੈਨੇਡਾ ਦੇ ਸਰੀ ਸ਼ਹਿਰ ਦੇ ਗਿਲਡਫੋਰਡ ਇਲਾਕੇ ‘ਚ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ।ਲੰਘੀ 14 ਦਸੰਬਰ ਨੂੰ ਜਦੋਂ ਉਹ ਘਰ ‘ਚ ਸੀ ਤਾਂ ਕੁਝ ਲੋਕ ਅਚਾਨਕ ਘਰ ਦੇ ਅੰਦਰ ਦਾਖਲ ਹੋ ਗਏ ਅਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਸਿਮਰਨਜੀਤ ਕੌਰ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਈ ਸੀ। ਉਹ ਉੱਥੇ ਬਿਜ਼ਨਸ ਮੈਨੇਜਮੈਂਟ ਦਾ ਕੋਰਸ ਕਰ ਰਹੀ ਸੀ। ਐਜੂਕੇਸ਼ਨ ਲੋਨ ਲੈ ਕੇ ਉੱਥੇ ਪੜ੍ਹਨ ਲਈ ਗਈ ਆਪਣੀ ਧੀ ਨੂੰ ਗੁਆਉਣ ਵਾਲਾ ਪਰਿਵਾਰ ਸਦਮੇ ‘ਚ ਹੈ। ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਵੀ ਮਾੜੀ ਹੈ। ਹੁਣ ਉਨ੍ਹਾਂ ਦੀ ਬੇਟੀ ਦੇ ਕਤਲ ਤੋਂ ਬਾਅਦ ਸਦਮੇ ਦੇ ਨਾਲ-ਨਾਲ ਉਨ੍ਹਾਂ ‘ਤੇ ਆਰਥਿਕ ਬੋਝ ਵੀ ਵਧ ਗਿਆ ਹੈ। ਕੈਨੇਡੀਅਨ ਪੁਲਿਸ ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੁਆਰਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮੀਡੀਆ ਰਿਪੋਰਟਾਂ ਦੇ ਮੁਤਾਬਕ ਜਦੋਂ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਹਮਲਾ ਕੀਤਾ ਤਾਂ ਸਿਮਰਨਜੀਤ ਕੋਰ ਅਤੇ ਉਸ ਦੇ ਹੋਰ ਵੀ ਭਾਰਤੀ ਵਿਦਿਆਰਥੀ ਘਰ ਵਿੱਚ ਸਨ। ਇਹ ਸਾਰੇ ਕੈਨੇਡਾ ਪੜ੍ਹਨ ਲਈ ਗਏ ਸਨ ਅਤੇ ਸਾਂਝਾਂ ਘਰ ਕਿਰਾਏ ’ਤੇ ਲੈ ਕੇ ਰਹਿ ਰਹੇ ਸਨ।ਕੁਝ ਅਣਪਛਾਤੇ ਲੋਕ ਇਸ ਕਿਰਾਏ ‘ਤੇ ਰਹਿਣ ਵਾਲੀਆਂ ਭਾਰਤੀ ਲੜਕੀਆਂ ਅਤੇ ਲੜਕਿਆਂ ਦੇ ਘਰ ਜ਼ਬਰਦਸਤੀ ਦਾਖਲ ਹੋ ਗਏ। ਇਨ੍ਹਾਂ ਵਿੱਚੋਂ ਦੋ ਕੋਲ ਤੇਜ਼ਧਾਰ ਹਥਿਆਰ ਸਨ। ਸਿਮਰਨਜੀਤ ਨੂੰ ਦੇਖਦੇ ਹੀ ਉਸ ਨੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਕੇ ਜ਼ਮੀਨ ‘ਤੇ ਡਿੱਗ ਗਈ। ਅਤੇ ਉਸ ਦੀ ਮੋਤ ਹੋ ਗਈ ਇਸ ਦੇ ਨਾਲ ਹੀ ਦੋ ਹੋਰ ਭਾਰਤੀ ਵਿਦਿਆਰਥੀਆਂ ‘ਤੇ ਵੀ ਹਮਲਾ ਕੀਤਾ ਗਿਆ, ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਦਕਿ ਸਿਮਰਨਜੀਤ ਕੋਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਸਿਮਰਨਜੀਤ ਕੌਰ ਪਿਛਲੇ ਸਮੈਸਟਰ ਵਿੱਚ ਬਿਜ਼ਨਸ ਮੈਨੇਜਮੈਂਟ ਦੀ ਪੜ੍ਹਾਈ ਕਰ ਰਹੀ ਸੀ। ਪਰ ਮਾਪਿਆਂ ਦੀ ਧੀ ਨੂੰ ਪੜ੍ਹਾਈ ਪੂਰੀ ਕਰਨ ਤੋਂ ਪਹਿਲਾਂ ਹੀ ਮਾਰ ਦਿੱਤਾ ਗਿਆ।ਹੁਣ ਇਸ ਮਾਮਲੇ ਦੀ ਜਾਂਚ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਮੁਢਲੀ ਜਾਂਚ ਚੱਲ ਰਹੀ ਹੈ ਅਤੇ ਯੂਨਿਟਾਂ ਨੇ ਸਰੀ ਪੁਲਿਸ ਦੇ ਸਹਿਯੋਗ ਨਾਲ ਕਾਤਲ ਲੱਭਣ ਲਈ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।