ਸ਼ਹੀਦੀ ਸਭਾ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਆਖਰੀ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ੁਰੂ ਹੋ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ।

Spread the love