ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਗ੍ਰਿਫਤਾਰ

ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਮੋਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇਸ ਘਟਨਾ ਬਾਰੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਇਸ ਗ੍ਰਿਫ਼ਤਾਰੀ ਨੂੰ ਆਜ਼ਾਦੀ ਦੇ ਪ੍ਰਗਟਾਵੇ ਦੀ ਘੋਰ ਉਲ਼ੰਘਣਾ ਦੱਸਿਆ ਹੈ ਅਤੇ ਮੰਗ ਕੀਤੀ ਹੈ ਕਿ, ਮਾਲੀ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ। ਇਹ ਵੀ ਪਤਾ ਲੱਗਾ ਹੈ ਕਿ, ਇਹ ਕੇਸ ਮੋਹਾਲੀ ਪੁਲਿਸ ਨੇ ਕਿਸੇ ਵਿਅਕਤੀ ਦੀ ਸਿਕਾਇਤ ਤੇ ਦਰਜ ਕੀਤਾ ਹੈ, ਜੋ ਕਿ ਮਾਲਵਿੰਦਰ ਮਾਲੀ ਦੀ ਇੱਕ ਸੋਸ਼ਲ ਮੀਡੀਆ ਪੋਸਟ ਬਾਰੇ ਕੀਤੀ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ, ਨਵੇਂ ਕਾਨੂੰਨ ਤਹਿਤ ਕੁੱਝ ਹੋਰ ਧਰਾਵਾਂ ਵੀ ਲਗਾਈਆਂ ਗਈਆਂ ਹਨ।

Spread the love