ਏਅਰ ਇੰਡੀਆ ਧਮਕੀ ‘ਤੇ NIA ਵਲੋਂ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ

ਐਨ.ਆਈ.ਏ. ਨੇ ਏਅਰ ਇੰਡੀਆ ਦੇ ਯਾਤਰੀਆਂ ਨੂੰ ਦਿੱਤੀ ਤਾਜ਼ਾ ਵੀਡੀਓ ਧਮਕੀ ‘ਤੇ ਖ਼ਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ‘ਸਿੱਖਸ ਫਾਰ ਜਸਟਿਸ’ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਗੁਰਪਤਵੰਤ ਪੰਨੂ ਨੇ 19 ਨਵੰਬਰ ਤੋਂ ਏਅਰਲਾਈਨ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਸੀ। ਉਸ ਵਿਰੁੱਧ ਆਈਪੀਸੀ ਤੇ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

Spread the love