ਗੁਰਪਤਵੰਤ ਪੰਨੂ ਕਤਲ ਸ਼ਾਜਿਸ ਵਿੱਚ ਮੁਲਜ਼ਮ ਨਿਖਿਲ ਗੁਪਤਾ ਨੂੰ ਕੀਤਾ ਗਿਆ ਅਮਰੀਕਾ ਦੇ ਹਵਾਲੇ

ਨਿਊਯਾਰਕ, 17 ਜੂਨ (ਰਾਜ  ਗੋਗਨਾ )- ਗੁਰਪਤਵੰਤ ਸਿੰਘ ਪੰਨੂ ਦੇ ਕਤਲ ਸਾਜ਼ਿਸ਼ ਦੇ ਕੇਸ ਵਿੱਚ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਹੁਣ ਚੈੱਕ ਗਣਰਾਜ ਤੋਂ ਅਮਰੀਕਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ‘ਚ ਇਹ ਦਾਅਵਾ ਕੀਤਾ ਗਿਆ ਹੈ। ਨਿਖਿਲ ਗੁਪਤਾ ‘ਤੇ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।ਉਸ ਨੂੰ  ਨਿਊਯਾਰਕ ਦੀ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਨਿਖਿਲ ਗੁਪਤਾ (52) ਨੂੰ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਬੇਨਤੀ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਨਿਊਯਾਰਕ ਦੀ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਗੁਪਤਾ ਨੂੰ ਵਰਤਮਾਨ ਵਿੱਚ ਬਰੁਕਲਿਨ ਵਿੱਚ ਫੈਡਰਲ ਮੈਟਰੋਪੋਲੀਟਨ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਗਿਆ ਹੈ, ਜਿੱਥੇ ਉਹ ਇੱਕ ਕੈਦੀ ਦੇ ਵਜੋਂ ਸੂਚੀਬੱਧ ਹੈ। ਨਿਖਿਲ ਗੁਪਤਾ ਨੂੰ ਅਮਰੀਕਾ ਦੀ ਬੇਨਤੀ ‘ਤੇ ਲੰਘੇ ਸਾਲ 30 ਜੂਨ ਨੂੰ ਚੈੱਕ ਗਣਰਾਜ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫਤਾਰੀ ‘ਤੇ ਵਿਦੇਸ਼ ਮੰਤਰਾਲੇ ਦੇ ਤਤਕਾਲੀ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਇਕ ਭਾਰਤੀ ਨਾਗਰਿਕ ਇਸ ਸਮੇਂ ਚੈੱਕ ਗਣਰਾਜ ਦੀ ਹਿਰਾਸਤ ‘ਚ ਹੈ। ਉਸ ਦੀ ਹਵਾਲਗੀ ਦੀ ਅਰਜ਼ੀ ਫਿਲਹਾਲ ਪੈਂਡਿੰਗ ਹੈ।ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਵਿੱਚ ਭਾਰਤੀ ਨਾਗਰਿਕ ਨਿਖਿਲ ਗੁਪਤਾ ਦਾ ਨਾਮ ਸਾਹਮਣੇ ਆਇਆ ਸੀ। ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਨਿਖਿਲ ਗੁਪਤਾ ਨੇ ਇੱਕ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਇਸ਼ਾਰੇ ‘ਤੇ ਅਮਰੀਕਾ ਵਿੱਚ ਐਸ.ਐਫ.ਜੇ ਦੇ ਆਗੂ ਅਤੇ ਕਾਨੂੰਨੀ ਸਲਾਹਕਾਰ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਅਮਰੀਕਾ ਨੇ ਨਿਖਿਲ ਗੁਪਤਾ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ।ਅਮਰੀਕਾ ਦੀ ਅਪੀਲ ‘ਤੇ ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਹੈ।

Spread the love