Lok Sabha Election : ਪੰਜਾਬ ‘ਚ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੱਤਵੇਂ ਪੜਾਅ ਵਿੱਚ ਮੰਗਲਵਾਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੇ ਪਹਿਲੀ ਵਾਰ ਲੋਕ ਸਭਾ ਚੋਣਾਂ ਵਿੱਚ ਆਨਲਾਈਨ ਨਾਮਜ਼ਦਗੀ ਦਾਖ਼ਲ ਕਰਨ ਦੀ ਸਹੂਲਤ ਵੀ ਮੁਹੱਈਆ ਕਰਵਾਈ ਹੈ। ਉਮੀਦਵਾਰ ਲਈ ਔਨਲਾਈਨ ਫਾਰਮ ਭਰਨਾ ਅਤੇ ਇਸ ਦਾ ਪ੍ਰਿੰਟ ਆਊਟ ਲੈ ਕੇ ਆਰ.ਓ. ਕੋਲ ਜਮ੍ਹਾ ਕਰਨਾ ਜ਼ਰੂਰੀ ਹੋਵੇਗਾ। ਨਾਮਜ਼ਦਗੀ ਫਾਰਮ ਭਰਨ ਦੀ ਆਖਰੀ ਮਿਤੀ 14 ਮਈ ਹੈ।ਹੈਰਾਨੀ ਦੀ ਗੱਲ ਹੈ ਕਿ ਚਾਰ ਵੱਡੀਆਂ ਪਾਰਟੀਆਂ ਵਿੱਚੋਂ ਕਾਂਗਰਸ ਅਤੇ ਭਾਜਪਾ ਅਜੇ ਤੱਕ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਨਹੀਂ ਕਰ ਸਕੀਆਂ ਹਨ। ਪਹਿਲਾਂ ‘ਆਪ’ ਅਤੇ ਫਿਰ ਅਕਾਲੀ ਦਲ ਨੇ 13-13 ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਨੇ ਸਿਰਫ਼ 12 ਅਤੇ ਭਾਜਪਾ ਨੇ ਸਿਰਫ਼ 9 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
Spread the love