ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 2019 ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਹ ਪਹਿਲੀ ਚੁਣੀ ਗਈ ਸਰਕਾਰ ਹੈ।ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਅਬਦੁੱਲਾ ਦੂਜੀ ਵਾਰ ਮੁੱਖ ਮੰਤਰੀ ਬਣੇ ਹਨ ਅਤੇ ਆਪਣੇ ਦਾਦਾ ਸ਼ੇਖ ਅਬਦੁੱਲਾ ਅਤੇ ਪਿਤਾ ਫਾਰੂਕ ਅਬਦੁੱਲਾ ਤੋਂ ਬਾਅਦ ਇਹ ਅਹੁਦਾ ਸੰਭਾਲਣ ਵਾਲੇ ਅਬਦੁੱਲਾ ਪਰਿਵਾਰ ਦੀ ਤੀਜੀ ਪੀੜ੍ਹੀ ਹੈ।ਅਬਦੁੱਲਾ ਦੇ ਨਾਲ-ਨਾਲ ਪੰਜ ਮੰਤਰੀਆਂ ਸਕੀਨਾ ਮਸੂਦ (ਇਟੂ), ਜਾਵੇਦ ਡਾਰ, ਜਾਵੇਦ ਰਾਣਾ, ਸੁਰਿੰਦਰ ਚੌਧਰੀ ਅਤੇ ਸਤੀਸ਼ ਸ਼ਰਮਾ ਨੇ ਵੀ ਅਹੁਦੇ ਦੀ ਸਹੁੰ ਚੁੱਕੀ।ਇਟੂ ਅਤੇ ਡਾਰ ਕਸ਼ਮੀਰ ਘਾਟੀ ਦੇ ਹਨ ਜਦਕਿ ਰਾਣਾ ਚੌਧਰੀ ਅਤੇ ਸ਼ਰਮਾ ਜੰਮੂ ਖੇਤਰ ਦੇ ਹਨ।