ਬੰਦੀਛੋੜ ਦਿਵਸ ‘ਤੇ ਸਿਰਫ਼ ਘਿਓ ਦੇ ਦੀਵੇ ਜਗਾਓ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ। ਉਨ੍ਹਾਂ ਕਿਹਾ ਕਿ 1 ਨਵੰਬਰ 2024 ਨੂੰ ਸਿੱਖ ਨਸਲਕੁਸ਼ੀ ਦੇ 40 ਵਰ੍ਹੇ ਹੋਣ ਜਾ ਰਹੇ ਹਨ।

Spread the love