ਭਾਰਤੀ ਕੇਂਦਰੀ ਮੰਤਰੀ ਮੰਡਲ ਨੇ ਅੱਜ ਯਾਨੀ ਵੀਰਵਾਰ ਨੂੰ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਸਰਕਾਰ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ‘ਚ ਇਸ ਸਬੰਧ ‘ਚ ਇੱਕ ਵਿਆਪਕ ਬਿੱਲ ਲਿਆ ਸਕਦੀ ਹੈ।ਸਰਕਾਰ ਇਸ ਬਿੱਲ ਨੂੰ ਜਲਦ ਹੀ ਸੰਸਦ ‘ਚ ਪੇਸ਼ ਕਰੇਗੀ। ਉਸ ਤੋਂ ਬਾਅਦ ਇਸ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਨੂੰ ਵਿਆਪਕ ਬਿੱਲ ਦੇ ਰੂਪ ‘ਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਸਾਰੀਆਂ ਪਾਰਟੀਆਂ ਦੀ ਰਾਏ ਵੀ ਜ਼ਰੂਰੀ ਹੋਵੇਗੀ, ਕਿਉਂਕਿ ਇਸ ਨਾਲ ਵੱਡਾ ਬਦਲਾਅ ਹੋਵੇਗਾ। ਇਸ ਲਈ ਇਸ ਨੂੰ ਪਹਿਲਾਂ ਸੰਸਦ ਦੀ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ ਜਾ ਸਕਦਾ ਹੈ। ਇਸ ਤੋਂ ਬਾਅਦ ਇਸ ਨੂੰ ਵਿਧਾਨ ਸਭਾਵਾਂ ਤੋਂ ਪਾਸ ਕਰਵਾਉਣਾ ਹੋਵੇਗਾ। ਸੰਵਿਧਾਨਕ ਸੋਧ ਬਿੱਲ ਆਵੇਗਾ। ਘੱਟੋ-ਘੱਟ 50 ਫੀਸਦੀ ਸੂਬਿਆਂ ਤੋਂ ਸਮਰਥਨ ਦੀ ਲੋੜ ਹੋਵੇਗੀ।