ਪਹਿਲਗਾਮ ਹਮਲਾ : ਭਾਰਤ ਸਰਕਾਰ ਨੇ ਅਟਾਰੀ ਪੋਸਟ ਬੰਦ ਕਰਨ ਦਾ ਐਲਾਨ ਕੀਤਾ

ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਲਈ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਪਾਕਿਸਤਾਨ ਖਿਲਾਫ਼ ਵੱਡੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕਰ ਦਿੱਤਾ ਹੈ।ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਸਿੰਧੂ ਜਲ ਸਮਝੌਤੇ ਨੂੰ ਰੋਕਿਆ ਗਿਆ ਹੈ।ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਦੀ ਅਟਾਰੀ-ਵਾਘਾ ਪੋਸਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਦੇ ਨਾਗਰਿਕਾਂ ਨੂੰ ਜੋ ਸਾਰਕ ਤਹਿਤ ਵੀਜ਼ਾ ਦੀ ਸਹੂਲਤ ਦਿੱਤੀ ਗਈ ਸੀ ਉਹ ਵੀ ਬੰਦ ਕਰ ਦਿੱਤੀ ਗਈ ਹੈ।ਪਾਕਿਸਤਾਨ ਦੇ ਨਾਗਰਿਕਾਂ ਨੂੰ 48 ਘੰਟਿਆਂ ਵਿੱਚ ਭਾਰਤ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਪਾਕਿਸਤਾਨ ਨੂੰ ਭਾਰਤ ਵਿੱਚ ਕੰਮ ਕਰ ਰਹੇ ਆਪਣੇ ਕੂਟਨੀਤਕਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਦੂਤਾਵਾਸ ਵਿੱਚ ਮੁਲਾਜ਼ਮਾਂ ਦੀ ਗਿਣਤੀ 55 ਤੋਂ 30 ਕੀਤੀ ਗਈ।

Spread the love