ਅਫਗਾਨਿਸਤਾਨ ‘ਤੇ ਪਾਕਿਸਤਾਨ ਦਾ ਹਵਾਈ ਹਮ.ਲਾ

ਅਫਗਾਨਿਸਤਾਨ ਪਕਤਿਕਾ ਸੂਬੇ ਦੇ ਬਰਮਲ ਜ਼ਿਲ੍ਹੇ ‘ਚ ਪਾਕਿਸਤਾਨੀ ਹਵਾਈ ਹਮਲਿਆਂ ‘ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 15 ਲੋਕ ਮਾਰੇ ਗਏ ਹਨ। ਪਾਕਿਸਤਾਨ ਵੱਲੋਂ ਇਹ ਹਮਲਾ 24 ਦਸੰਬਰ ਦੀ ਰਾਤ ਨੂੰ ਹੋਇਆ ਸੀ, ਜਿਸ ਵਿੱਚ ਸੱਤ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਲਮਨ ਪਿੰਡ ਵੀ ਇਸ ਹਮ.ਲੇ ਵਿੱਚ ਪ੍ਰਭਾਵਿਤ ਪਿੰਡਾਂ ਵਿੱਚ ਸ਼ਾਮਿਲ ਹੈ ਜਿੱਥੇ ਇੱਕੋ ਪਰਿਵਾਰ ਦੇ ਪੰਜ ਮੈਂਬਰ ਮਾਰੇ ਗਏ ਸਨ। ਰਿਪੋਰਟਾਂ ਮੁਤਾਬਕ ਇਹ ਹਮਲਾ ਪਾਕਿਸਤਾਨੀ ਜਹਾਜ਼ਾਂ ਨੇ ਕੀਤਾ ਹੈ।ਦੱਸ ਦੇਈਏ ਕਿ ਹਾਲਾਂਕਿ ਪਾਕਿਸਤਾਨ ਨੇ ਅਧਿਕਾਰਤ ਤੌਰ ‘ਤੇ ਇਸ ਹਵਾਈ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੁਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਇਹ ਹਮਲਾ ਅਫਗਾਨਿਸਤਾਨ ‘ਚ ਤਾਲਿਬਾਨ ਦੇ ਠਿਕਾਣਿਆਂ ‘ਤੇ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਹੈ।

Spread the love