ਪੰਚਾਇਤ ਚੋਣਾਂ: ਹਾਈ ਕੋਰਟ ਵੱਲੋਂ ਪਟੀਸ਼ਨਾਂ ’ਤੇ ਸੁਣਵਾਈ ਸੋਮਵਾਰ ਨੂੰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ’ਚ ਹੋਈਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਦਾਇਰ ਪਟੀਸ਼ਨਾਂ ’ਤੇ ਹੁਣ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ਅਦਾਲਤ ਵਿੱਚ ਨਵੀਆਂ ਪਟੀਸ਼ਨਾਂ ਵੀ ਦਾਇਰ ਹੋਈਆਂ ਹਨ ਅਤੇ ਅਦਾਲਤ ਨੇ ਸਮੁੱਚੀਆਂ ਪਟੀਸ਼ਨਾਂ ’ਤੇ ਸੁਣਵਾਈ ਸੋਮਵਾਰ ਨੂੰ ਹੀ ਕਰਨ ਦਾ ਫ਼ੈਸਲਾ ਕੀਤਾ ਹੈ। ਅਦਾਲਤ ਵੱਲੋਂ ਪਹਿਲਾਂ ਹੀ ਨੌਂ ਅਕਤੂਬਰ ਨੂੰ ਕਰੀਬ 250 ਪੰਚਾਇਤਾਂ ਦੀ ਚੋਣ ’ਤੇ ਰੋਕ ਲਗਾਈ ਜਾ ਚੁੱਕੀ ਹੈ। ਹਾਈ ਕੋਰਟ ਦੇ ਸਖ਼ਤ ਰੌਂਅ ਮਗਰੋਂ ਕੁੱਲ ਪਟੀਸ਼ਨਾਂ ਦੀ ਗਿਣਤੀ ਹੁਣ 600 ਨੂੰ ਪਾਰ ਕਰ ਗਈ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰੋਜ਼ਾਨਾ ਵੱਡੀ ਗਿਣਤੀ ’ਚ ਨਵੀਆਂ ਪਟੀਸ਼ਨਾਂ ਦਾਇਰ ਹੋ ਰਹੀਆਂ ਹਨ। ਨਵੀਆਂ ਪਟੀਸ਼ਨਾਂ ’ਤੇ ਭਲਕੇ ਸੁਣਵਾਈ ਹੋਵੇਗੀ ਅਤੇ ਢਾਈ ਸੌ ਪੰਚਾਇਤਾਂ ਦੀਆਂ ਪਟੀਸ਼ਨਾਂ ’ਤੇ ਸੁਣਵਾਈ 14 ਅਕਤੂਬਰ ਨੂੰ ਰੱਖੀ ਗਈ ਹੈ। ਕੁੱਝ ਪਟੀਸ਼ਨਾਂ ’ਤੇ ਸੁਣਵਾਈ 16 ਅਕਤੂਬਰ ਨੂੰ ਹੋਣੀ ਹੈ।

Spread the love