ਪੰਜਾਬ ਦੀ ਸੀਨੀਅਰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਡੀਓਪੀਟੀ (ਭਾਰਤ ਸਰਕਾਰ) ਵੱਲੋਂ ਮਨਜ਼ੂਰ ਕਰ ਲਿਆ ਗਿਆ। ਪਰਮਪਾਲ ਕੌਰ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਗਿਆ ਕਿ, ਉਨ੍ਹਾਂ ਦਾ ਅਸਤੀਫ਼ਾ ਬੀਤੇ ਕੱਲ੍ਹ ਹੀ ਡੀਓਪੀਟੀ (ਭਾਰਤ ਸਰਕਾਰ) ਵੱਲੋਂ ਪ੍ਰਵਾਨ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਲਿਖਤੀ ਸੂਚਨਾ ਵੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਹ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ। ਅਸਤੀਫ਼ੇ ਬਾਰੇ ਹਰਦੀਪ ਪੁਰੀ ਦੇ ਵਲੋਂ ਵੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ, ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਦੂਜੇ ਪਾਸੇ, ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਅੱਜ ਦੁਪਹਿਰੇ ਸੋਸ਼ਲ ਮੀਡੀਆ ਤੇ ਪਰਮਪਾਲ ਕੌਰ ਦੇ ਅਸਤੀਫ਼ੇ ਬਾਰੇ ਲਿਖਿਆ ਸੀ ਕਿ, ਪੰਜਾਬ ਸਰਕਾਰ ਦੇ ਵੱਲੋਂ ਆਈਏਐਸ ਬੀਬੀ ਪਰਮਪਾਲ ਕੌਰ ਦਾ ਅਸਤੀਫ਼ਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ।
